Home / ਹੋਰ ਜਾਣਕਾਰੀ / ਸੁਣੋ ਇਹ ਕਥਾ ਉੱਦਮੀ ਜਰੂਰ ਹੋ ਜਾਓਗੇ

ਸੁਣੋ ਇਹ ਕਥਾ ਉੱਦਮੀ ਜਰੂਰ ਹੋ ਜਾਓਗੇ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਤੋਂ ਬਿਨਾ ਅਮਲੀ (ਆਦੀ) ਮਨੁੱਖ ਤੜ ਫ਼ ਉੱਠਦਾ ਹੈ,
ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜ ਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧।ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨।ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩।

ਪਰ, ਹੇ ਭਾਈ!ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

About Jagjit Singh

Check Also

ਇਸ ਪਵਿੱਤਰ ਖੂਹ ਦੇ ਜਲ ਨਾਲ ਦੂਰ ਹੁੰਦੇ ਚਮੜੀ ਰੋਗ, America Canada ਤੋਂ ਆਉਂਦੀ ਹੈ ਸੰਗਤ

ਤੁਹਾਨੂੰ ਅੱਜ ਅਸੀਂ ਇਕ ਗੁਰਦਵਾਰਾ ਸਾਹਿਬ ਬਾਰੇ ਦੱਸ ਰਹੇ ਹਾਂ ਜਿਸ ਗੁਰਦਵਾਰਾ ਸਾਹਿਬ ਦਾ ਨਾਮ …

Leave a Reply

Your email address will not be published.