ਜਿਸ ਨੂੰ ਰਾਤ ਨੂੰ ਬੁਰੇ ਖਿਆਲ ਸੁਪਨੇ ਆਉਂਦੇ ਨੇ ਇਹ ਪਾਠ ਜਰੂਰ ਕਰੋ”ਕੋਈ ਕੰਮ ਸਿਰੇ ਨਾਂ ਚੜਦਾ ਹੋਵੇ ਤਾਂ ਵਰਤੋ ਇਹ 3 ਜੁਗਤਾਂ ”’ ਗੁਰਬਾਣੀ ਵਿਚ ਸਿਮਰਨ ਉਤੇ ਬਹੁਤ ਬਲ ਦਿੱਤਾ ਗਿਆ ਹੈ। ਗੁਰਮਤਿ-ਸਾਧਨਾ ਵਿਚ ਸਿਮਰਨ ਰੀੜ੍ਹ ਦੀ ਹੱਡੀ ਦੀ ਭੂਮਿਕਾ ਨਿਭਾਉਂਦਾ ਹੈ। ਗੁਰੂ ਅਰਜਨ ਦੇਵ ਜੀ ਨੇ ‘ਸੁਖਮਨੀ ’ ਨਾਂ ਦੀ ਬਾਣੀ ਵਿਚ ਸਿਮਰਨ ਦੀ ਵਿਸਤਾਰ ਸਹਿਤ ਚਰਚਾ ਕੀਤੀ ਹੈ।
ਇਸ ਤੋਂ ਪ੍ਰਾਪਤ ਹੋਣ ਵਾਲੇ ਫਲਾਂ ਵਲ ਵੀ ਸੰਕੇਤ ਕੀਤਾ ਹੈ। ਮੋਟੇ ਤੌਰ’ਤੇ ਉਨ੍ਹਾਂ ਨੇ ਦਸਿਆ ਹੈ ਕਿ —ਸਿਮਰਉ ਸਿਮਰਿ ਸਿਮਰਿ ਸੁਖ ਪਾਵਉ। ਕਲਿ ਕਲੇਸ ਤਨ ਮਾਹਿ ਮਿਟਾਵਉ। ਗੁਰੂ ਨਾਨਕ ਦੇਵ ਜੀ ਨੇ ‘ਸਿਧ-ਗੋਸਟਿ’ ਵਿਚ ਸਿਮਰਨ ਦੀ ਸਥਾਪਨਾ ਸ਼ਬਦ- ਸਾਧਨਾ ਰਾਹੀਂ ਕੀਤੀ ਹੈ। ‘ਜਪੁਜੀ ’ ਦੇ ਅੰਤ’ਤੇ ਤਾਂ ਇਥੋਂ ਤਕ ਕਿਹਾ ਹੈ ਕਿ ਨਾਮ-ਸਿਮਰਨ ਵਾਲਾ ਸਾਧਕ ਆਪ ਹੀ ਨਹੀਂ ਸੁਧਰਦਾ, ਸਗੋਂ ਉਸ ਦੇ ਸੰਪਰਕ ਵਿਚ ਆਉਣ ਵਾਲੇ ਅਨੇਕਾਂ ਲੋਗ ਭਵ-ਬੰਧਨ ਤੋਂ ਖ਼ਲਾਸ ਹੋ ਜਾਂਦੇ ਹਨ।ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ। ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ। ਗੁਰੂ ਅਰਜਨ ਦੇਵ ਜੀ ਨੇ ‘ਗੂਜਰੀ ਕੀ ਵਾਰ ’ ਵਿਚ ਸਪੱਸ਼ਟ ਕੀਤਾ ਹੈ — ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ। (ਗੁ.ਗ੍ਰੰ.520)।
ਗੁਰੂ ਨਾਨਕ ਦੇਵ ਜੀ ਨੇ ਤਾਂ ਇਹ ਵੀ ਕਿਹਾ ਹੈ ਕਿ ਨਾਮ ਨੂੰ ਵੱਡੇ ਤੋਂ ਵੱਡੇ ਸੁਖ ਦੇ ਪ੍ਰਾਪਤ ਹੋਣ’ਤੇ ਵੀ ਭੁਲਾਉਣਾ ਨਹੀਂ ਚਾਹੀਦਾ। ਇਸ ਗੱਲ ਨੂੰ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ।(ਗੁ.ਗ੍ਰੰ.14) ਵਾਲੇ ਸ਼ਬਦ ਦੁਆਰਾ ਚੰਗੀ ਤਰ੍ਹਾਂ ਪ੍ਰਗਟਾਇਆ ਗਿਆ ਹੈ।ਨਾਮ ਦਾ ਸਿਮਰਨ ਗੁਰਮਤਿ ਵਿਚ ਪਰਮ- ਆਵੱਸ਼ਕ ਹੈ।ਸੰਖੇਪ ਵਿਚ ਕਿਹਾ ਜਾਏ ਤਾਂ ਗੁਰਮਤਿ-ਸਾਧਨਾ ਹੈ ਹੀ ਨਾਮ-ਸਾਧਨਾ ਜਾਂ ਨਾਮ-ਸਿਮਰਨ। ਨਾਮ-ਸਿਮਰਨ ਲਈ ਤਾਕੀਦ ਕਰਦਿਆਂ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਹੈ— ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ। ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ। ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ। (ਗੁ.ਗ੍ਰੰ.1352)।
