ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ ਹੀ ਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸਟਾਫ਼ ਅਤੇ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ, ਜਦਕਿ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ। ਨਗਰ ਕੀਰਤਨ ਦੀ ਸੰਪੂਰਨਤਾ ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਬਾਬਾ ਅਟੱਲ ਰਾਏ ਜੀ, ਗੁਰਦੁਅਰਾ ਕੌਲਸਰ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਗੁਰੂ ਬਜ਼ਾਰ ਤੋਂ ਹੁੰਦੇ ਹੋਏ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਈ।
ਨਗਰ ਕੀਰਤਨ ਵਿਚ ਓ.ਐਸ.ਡੀ. ਭਾਈ ਅਮਰੀਕ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ.ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਗੁਰਦਿਆਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਪ੍ਰੋ. ਸੁਖਦੇਵ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਬਲਦੇਵ ਸਿੰਘ ਖੈਰਾਬਾਦ, ਮੀਤ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।
ਦੇਸ਼ ਵਿਦੇਸ਼ ਦੇ ਨਾਲ ਜੁੜੀਆਂ ਹੋਰ ਨਵੀਆਂ ਨਵੀਆਂ ਖ਼ਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |ਸਾਡੇ ਨਾਲ ਜੁੜੇ ਰਹਿਣ ਦੇ ਲਈ ਤੁਹਾਡਾ ਧੰਨਵਾਦ |
