ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅੱਜ ਅਸੀ ਤੁਹਾਡੇ ਨਾਲ ਸਾਂਝੇ ਕਰ ਰਹੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਘਰ ਦੇ ਕੌਤਕ ਹੈ।। ਆਉ ਦੇਖਦੇ ਹਾਂ ਵੀਡੀਓ ।ਇਹ ਗੁਰਦੁਆਰਾ ਸਾਹਿਬ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ।
ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ “ਅਠ ਸਠ ਤੀਰਥ” ਕਿਹਾ। ਅੰਮ੍ਰਿਤਸਰ ਸ਼ਹਿਰ ਦੀ ਨੀਂਹ ੧੫੭੭ ਵਿੱਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੋਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੂੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੋਂ ਦਿਤੀ ਸੀ।ਜੋ ਇਸ ਸਰੋਵਰ ਆਲੇ ਦੁਆਲੇ ਨਗਰ ਵਸਿਆ ਉਸ ਦਾ ਸ਼ੁਰੂ ਵਿੱਚ ਨਾਂ ਰਾਮਦਾਸਪੁਰ,ਚੱਕ ਰਾਮਦਾਸ ਯਾ ਚੱਕ ਗੁਰੂ ਪਿਆ।ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ, ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿੱਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।
ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿੱਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ। 1635 ਵਿੱਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ ੬੫ ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। ੧੬੯੯ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ।ਵਾਹਿਗੁਰੂ ਜੀ ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ।
