ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ। ਦੱਸ ਦਈਏ ਕਿ ਉਨ੍ਹਾਂ ਇਸ ਗੱਲ ਦਾ ਜਿਕਰ ਆਪਣੇ ਫੇਸਬੁੱਕ ਪੇਜ ਤੇ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨੂੰ ਮੈਂ ਬੇਨਤੀ ਕਰਦੀ ਹਾਂ ਕਿ ਨਿਗੂਣੇ ਤੱਥਾਂ ਦੇ ਆਧਾਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਜੀ ਦੀ ਅਗਵਾਈ ਹੇਠ ਸ੍ਰੀ ਨਨਕਾਣਾ ਸਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜੱਥੇ ਨੂੰ ਕੀਤੇ ਇਨਕਾਰ ਦੇ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ।
ਇਸ ਇਨਕਾਰ ਨਾਲ ਸਿੱਖ ਕੌਮ ਦੇ ਸਰਵਉੱਚ ਅਹੁਦੇ ਦਾ ਤਾਂ ਅਪਮਾਨ ਹੋਇਆ ਹੀ ਹੈ,ਨਾਲ ਹੀ ਇਸ ਨੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇ ਸ ਪਹੁੰਚਾਈ ਹੈ।ਗੁਰਦੁਆਰਾ ਸੁਧਾਰ ਲਹਿਰ ਨਾਲ ਜੁੜੇ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ, ਸਿੱਖ ਭਾਈਚਾਰੇ ਦੇ ਮਨਾਂ ‘ਚ ਵਿਸ਼ੇਸ਼ ਮਹੱਤਵ ਰੱਖਦੀ ਹੈ। ਭਾਰਤ ਸਰਕਾਰ ਨੂੰ ਕੌਮ ਵੱਲੋਂ ਪਹਿਲਾਂ ਤੋਂ ਬਣਾਈ ਯੋਜਨਾ ਅਨੁਸਾਰ ਪਾਕਿਸਤਾਨ ਵਿਖੇ ਇਸ ਇਤਿਹਾਸਕ ਮੌਕੇ ਦੀ ਯਾਦਗਾਰ ਮਨਾਉਣ ਦੇ ਮੌਕੇ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ।
ਸਾਰੇ ਤੀਰਥ ਅਸਥਾਨਾਂ ਦੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਰੁਝਾਨ ਨੂੰ ਧਿਆਨ ਨੂੰ ਧਿਆਨ ਵਿੱਚ ਰੱਖਦੇ ਹੋਏ, ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਮੈਂ ਹੈਰਾਨ ਹਾਂ ਕਿ ਨਨਕਾਣਾ ਸਾਹਿਬ ਜਾਣ ਦੀ ਆਗਿਆ ਦੀ ਨਾਮਨਜ਼ੂਰੀ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਸੰਜੀਦਾ ਮੁੱਦੇ ‘ਤੇ ਭਾਰਤ ਸਰਕਾਰ ਅੱਗੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਆਪਣਾ ਬਣਦਾ ਫਰਜ਼ ਪ੍ਰਭਾਵਸ਼ਾਲੀ ਢੰਗ ਨਾਲ ਕਿਉਂ ਨਹੀਂ ਨਿਭਾ ਰਹੇ?ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਜੇ ਵੀ ਸਮਾਂ ਹੈ ਕੇਂਦਰ ਸਰਕਾਰ ਨੂੰ ਸਿੱਖ ਸ਼ਰਧਾਲੂਆਂ ਦੇ ਸਮੁੱਚੇ ਜਥੇ ਨੂੰ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਸਮਾਗਮਾਂ ‘ਚ ਸ਼ਾਮਿਲ ਹੋਣ ਦੀ ਇਜਾਜ਼ਤ ਦੇਣ ਲਈ ਵਿਚਾਰ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਇਸ ਜਥੇ ਨਾਲ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਸਮੇਤ ਭਾਰਤ ਤੋਂ ਹਜ਼ੂਰੀ ਰਾਗੀ ਜਥੇ ਜਾਣੇ ਸਨ, ਜਿਨ੍ਹਾਂ ਨੇ ਪਾਕਿਸਤਾਨ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ‘ਚ ਕਥਾ ਕੀਰਤਨ ਸਰਵਨ ਕਰਾਉਣਾ ਸੀ,ਜਿਸ ਲਈ ਪਾਕਿਸਤਾਨ ਦੇ ਵੱਡੀ ਗਿਣਤੀ ‘ਚ ਹਿੰਦੂ ਸਿੱਖ ਨਨਕਾਣਾ ਸਾਹਿਬ ਪੁੱਜੇ ਹੋਏ ਹਨ ਪਰ ਸਰਕਾਰ ਵਲੋਂ ਜਥੇ ‘ਤੇ ਕਰੋਨਾ ਦੇ ਬਹਾਨੇ ਨਾਲ ਰੋਕ ਲਗਾ ਦੇਣ ਮੰਦ ਭਾਗੀ ਗੱਲ ਹੈ। ਦੱਸ ਦਈਏ ਕਿ ਭਾਰਤੀ ਸਰਕਾਰ ਦੀ ਨੀਤੀ ਦਾ ਜਥੇਦਾਰ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਨਖੇਧੀ ਕੀਤੀ ਗਈ ਹੈ।।
