Home / ਤਾਜ਼ਾ ਖਬਰਾਂ / ਹਿਮਾਂਸ਼ੀ ਨੇ ਬਿਖੇਰੇ ਹੁਸਨ ਦੇ ਜਲਵੇ

ਹਿਮਾਂਸ਼ੀ ਨੇ ਬਿਖੇਰੇ ਹੁਸਨ ਦੇ ਜਲਵੇ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ |ਤੇ ਹਿਮਾਂਸ਼ੀ ਖੁਰਾਣਾ ਦੇ ਹੁਸਨ ਦੇ ਦੀਵਾਨੇ ਵੀ ਬਹੁਤ ਹਨ | ਹਿਮਾਂਸ਼ੀ ਖੁਰਾਣਾ ਆਏ ਦਿਨ ਹੀ ਨਿਤ ਨਵੇਂ ਨਵੇਂ ਵੀਡਿਓਜ਼ ਤੇ ਫੋਟੋਸ ਅੱਪਲੋਡ ਕਰਦੀ ਰਹਿੰਦੀ ਹੈ |ਹਿਮਾਂਸ਼ੀ ਖੁਰਾਣਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਦਿਲਰਾਜ ਗਰੇਵਾਲ ਦੇ ਗੀਤ ‘ਛੱਲਾ’ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ ।

ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ ਅਤੇ ਉਸ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਹਾਲ ਹੀ ‘ਚ ਅਦਾਕਾਰਾ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਹਿਮਾਂਸ਼ੀ ਖੁਰਾਣਾ ਏਨੀਂ ਦਿਨੀਂ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ਮਿਸ ਪੀਟੀਸੀ ਪੰਜਾਬੀ ੨੦੨੨ ‘ਚ ਬਤੌਰ ਜੱਜ ਵੀ ਸ਼ਿਰਕਤ ਕਰ ਰਹੀ ਹੈ ।

ਹਿਮਾਂਸ਼ੀ ਖੁਰਾਣਾ ਦਾ ਸਬੰਧ ਪੰਜਾਬ ਦੇ ਕੀਰਤਪੁਰ ਸਾਹਿਬ ਨਾਲ ਹੈ । ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਬਿੱਗ ਬੌਸ ‘ਚ ਜਾ ਕੇ ਉਸ ਨੇ ਖੂਬ ਸੁਰਖੀਆ ਵਟੋਰੀਆਂ ਸਨ । ਇਸ ਸ਼ੋਅ ‘ਚ ਆਸਿਮ ਰਿਆਜ਼ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਖੂਬ ਸੁਰਖੀਆਂ ਵਟੋਰੀਆਂ ਸਨ ਅਤੇ ਇੱਕਠਿਆਂ ਕਈ ਪ੍ਰੋਜੈਕਟ ‘ਚ ਕੰਮ ਕੀਤਾ ਸੀ ।ਫ਼ਿਲਮੀ ਦੁਨੀਆ ਦੇ ਨਾਲ ਜੁੜੇ ਰਹਿਣ ਦੇ ਲਈ ਸਾਡਾ ਪੇਜ ਜਰੂਰ ਲਾਇਕ ਕਰੋ ਅੱਸੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਨਵੀਆਂ ਨਵੀਆਂ ਖਬਰਾਂ ਸਭ ਤੋਂ ਪਹਿਲਾ ਤੇ ਸਭ ਤੋਂ ਤੇਜ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.