Home / ਤਾਜ਼ਾ ਖਬਰਾਂ / ਹੁਣੇ ਹੁਣੇ ਆਈ ਦਿੱਲੀ ਤੋਂ ਆਈ ਵੱਡੀ ਖ਼ਬਰ

ਹੁਣੇ ਹੁਣੇ ਆਈ ਦਿੱਲੀ ਤੋਂ ਆਈ ਵੱਡੀ ਖ਼ਬਰ

ਇਸ ਵੇਲੇ ਇੱਕ ਵੱਡੀ ਖ਼ਬਰ ਪੰਜਾਬ ਦੇ ਖੇਤੀ ਸੰਘਰਸ਼ ਨਾਲ ਜੁੜੀ ਆ ਰਹੀ ਹੈ। ਤਾਜ਼ਾ ਖਬਰਾਂ ਅਨੁਸਾਰ ਕਿਸਾਨ ਵੀਰਾਂ ਦੇ ਰੋਸ ਅੱਗੇ ਮੋਦੀ ਸਰਕਾਰ ਥੋੜੀ ਝੁਕੀ ਹੈ ਅਤੇ ਹੁਣ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਾਸਤੇ ਸੱਦ ਰਹੀ ਹੈਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਦੇਸ਼ ਵਿੱਚ ਹੋ ਰਹੇ

ਵੱਡੇ ਪੱਧਰ ਵਿ ਰੋ ਧ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਗੱਲਬਾਤ ਦੀ ਨਵੀਂ ਪਹਿਲ ਕੀਤੀ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਗੱਲਬਾਤ ਲਈ ਦਿੱਲੀ ਸੱਦਿਆ ਹੈ। ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਦਿੱਲੀ ਵਿਖੇ ਮੀਟਿੰਗ ਵੀਰਵਾਰ ਨੂੰ ਹੋਵੇਗੀ। ਪੰਜਾਬ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ ਚ ਸ਼ਾਮਿਲ ਹੋਣਗੇ। ਪਹਿਲਾਂ ਪੰਜਾਬ ਪੱਧਰ ਤੇ ਰਣਨੀਤੀ ਬਣਾਉਣਗੇ । ਇਹ ਮੀਟਿੰਗ ਵੀਰਵਾਰ ਦੁਪਹਿਰ 2:30 ਵਜੇ ਰੱਖੀ ਗਈ ਹੈ। ਖੇਤੀ ਕਾਨੂੰਨਾਂ ਤੇ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਚੇਤਾ ਵਨੀ ਦਿੱਤੀ ਹੋਈ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੁਧਿਆਣਾ ਵਿਖੇ ਮੀਟਿੰਗ ਤੋਂ ਬਾਅਦ ਕੁਝ ਦਿਨ ਪਹਿਲਾਂ ਬਣਾਈ ਗਈ ਕਿਸਾਨ ਤੇ ਆੜ੍ਹਤੀ ਤਾਲਮੇਲ ਕਮੇਟੀ ਨੂੰ 10 ਦਿਨਾਂ ਵਿਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਸ ਦੀ ਰਿਪੋਰਟ ਪੰਜਾਬ ਭਾਜਪਾ ਨੂੰ ਸੌਂਪਣ ਲਈ ਆਖਿਆ। ਤਾਲਮੇਲ ਕਮੇਟੀ ਕਿਸਾਨਾਂ ਤੇ ਆੜ੍ਹਤੀਆਂ ਤੋਂ ਉਨ੍ਹਾਂ ਦਾ ਪੱਖ ਲੈ ਕੇ ਉਸ ਦੀ ਰਿਪੋਰਟ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦੇਵੇਗੀ,

ਉਸ ਤੋਂ ਬਾਅਦ ਸ੍ਰੀ ਸ਼ਰਮਾ ਉਸ ਰਿਪੋਰਟ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੂੰ ਸੌਂਪਣਗੇਤਾਲਮੇਲ ਕਮੇਟੀ ਨੂੰ ਕਿਸਾਨਾਂ ਦੇ ਸਾਰੇ ਸ਼ੰਕੇ ਦੂਰ ਕਰਨ ਲਈ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਰਹਿਣ ਲਈ ਵੀ ਆਖਿਆ ਗਿਆ ਹੈ।

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.