Breaking News
Home / ਤਾਜ਼ਾ ਖਬਰਾਂ / ਹੁਣ ਕਿਸਾਨ ਵੀਰਾ ਨੇ ਕੀਤਾ ਇਹ ਵੱਡਾ ਐਲਾਨ

ਹੁਣ ਕਿਸਾਨ ਵੀਰਾ ਨੇ ਕੀਤਾ ਇਹ ਵੱਡਾ ਐਲਾਨ

ਸਰਕਾਰ ਨਾਲ ਅਗਲੇ ਦੌਰ ਦੀ ਗੱਲਬਾਤ ਤੋਂ ਪਹਿਲਾਂ ਆਪਣੇ ਰਵੱਈਏ ਨੂੰ ਹੋਰ ਵੱਡਾ ਕਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਯਾਨੀ ਕਿ ਅੱਜ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਜਦੋਂ ਦੇਸ਼ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾ ਰਿਹਾ ਹੋਵੇਗਾ, ਤਾਂ ਦਿੱਲੀ ਵੱਲ ਟਰੈਕਟਰ ਪਰੇਡ ਕੱਢੀ ਜਾਵੇਗੀ।

ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਹਜ਼ਾਰਾਂ ਕਿਸਾਨ ਕੜਾਕੇ ਦੀ ਠੰਡ ਦੇ ਬਾਵਜੂਦ ਬੀਤੇ 37 ਦਿਨਾਂ ਤੋਂ ਰੋਸ ਕਰ ਰਹੇ ਹਨ।ਕਿਸਾਨਾਂ ਨੂੰ ਖ਼ਦਸ਼ਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਨਾਲ ਮੰਡੀ ਵਿਵਸਥਾ ਖ਼ਤਮ ਹੋ ਜਾਵੇਗੀ ਅਤੇ ਉਹ ਪੂੰਜੀਪਤੀਆਂ ਦੀ ਰਹਿਮ ’ਤੇ ਨਿਰਭਰ ਹੋ ਜਾਣਗੇ। ਪੱਤਰਕਾਰ ਸੰਮੇਲਨ ਨੂੰ ਸੰਬੋਧਿਤ ਕਰਦਿਆਂ ਕਿਸਾਨ ਆਗੂ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਰੇਡ ‘ਕਿਸਾਨ ਪਰੇਡ’ ਦੇ ਨਾਂ ਤੋਂ ਹੋਵੇਗੀ ਅਤੇ ਇਹ ਗਣਤੰਤਰ ਦਿਵਸ ਪਰੇਡ ਤੋਂ ਬਾਅਦ ਸ਼ੁਰੂ ਹੋਵੇਗੀ।

ਦੱਸ ਦੇਈਏ ਕਿ ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਵਿਚਾਲੇ ਅਗਲੇ ਦੌਰ ਦੀ ਗੱਲਬਾਤ 4 ਜਨਵਰੀ 2021 ਨੂੰ ਹੋਣੀ ਹੈ।ਜੇਕਰ 4 ਜਨਵਰੀ 2021 ਨੂੰ ਸਰਕਾਰ ਨਾਲ ਗੱਲਬਾਤ ਦਾ ਨਾ ਨਿਕਲਿਆ ਕੋਈ ਹੱਲ ਤਾਂ- 6 ਜਨਵਰੀ ਨੂੰ ਕਿਸਾਨ ਅੰਦੋਲਨ ਹੋਵੇਗਾ ਹੋਰ ਤੇਜ਼। 6 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। 13 ਜਨਵਰੀ ਨੂੰ ਦੇਸ਼ ਭਰ ’ਚ ‘ਕਿਸਾਨ ਸੰਕਲਪ ਦਿਵਸ’ ਮਨਾਇਆ ਜਾਵੇਗਾ। 18 ਜਨਵਰੀ ਨੂੰ ‘ਮਹਿਲਾ ਕਿਸਾਨ ਦਿਵਸ’ ਮਨਾਇਆ ਜਾਵੇਗਾ। 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ ’ਤੇ ਤਿੰਰਗਾ ਲਾ ਕੇ ‘ਟਰੈਕਟਰ-ਟਰਾਲੀ ਪਰੇਡ’ ਕੱਢਣਗੇ।ਸਰਵਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਸਰਕਾਰ ਦਾ ਕਿਸਾਨਾਂ ਦੀ 50 ਫ਼ੀਸਦੀ ਮੰਗਾਂ ਨੂੰ ਮਨਜ਼ੂਰ ਕਰਨ ਦਾ ਦਾਅਵਾ ‘ਸਰਾਸਰ ਝੂਠ’ ਹੈ।

ਉਨ੍ਹਾਂ ਨੇ ਕਿਹਾ ਕਿ ਸਾਨੂੰ ਹੁਣ ਤੱਕ ਲਿਖਤੀ ਵਿਚ ਕੁਝ ਨਹੀਂ ਮਿਲਿਆ ਹੈ। ਦੱਸਣਯੋਗ ਹੈ ਕਿ ਬੀਤੇ ਬੁੱਧਵਾਰ ਯਾਨੀ ਕਿ 30 ਦਸੰਬਰ 2020 ਨੂੰ 6ਵੇਂ ਦੌਰ ਦੀ ਗੱਲਬਾਤ ਮਗਰੋਂ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਿਜਲੀ ਸੋਧ ਬਿੱਲ ਅਤੇ ਪਰਾਲੀ ਸ ੜਨ ’ਤੇ ਜੁਰ ਮਾਨੇ ਦੇ ਮੁੱਦੇ ’ਤੇ ਸਹਿਮਤੀ ਬਣੀ ਸੀ ਪਰ ਵਿਵਾਦਪੂਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਨੂੰ ਲੈ ਕੇ ਗਤੀਰੋਧ ਬਣਿਆ ਹੋਇਆ ਹੈ।

About Jagjit Singh

Check Also

ਮਸ਼ਹੂਰ ਮਾਡਲ ਸੋਨਮ ਬਾਜਵਾ ਦੀਆ ਅਣਦੇਖੀਆਂ ਤਸਵੀਰਾਂ

ਸੋਨਮ ਬਾਜਵਾ ਇੱਕ ਭਾਰਤੀ ਮਾਡਲ ਅਤੇ ਅਭਿਨੇਤਰੀ ਹੈ ਜੋ ਮੁੱਖ ਤੌਰ ‘ਤੇ ਪੰਜਾਬੀ ਭਾਸ਼ਾ ਦੀਆਂ …

Leave a Reply

Your email address will not be published. Required fields are marked *