ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਤੋਂ ਅਗਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕ ਕੇ ਉਨ੍ਹਾਂ ਦੀ ਸ਼ਹਾ ਦਤ ਨੂੰ ਸਿਜਦਾ ਕੀਤੇ ਜਾਣ ‘ਤੇ ਟਿੱਪਣੀ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਸ ਨੂੰ ਕਿਸਾਨਾਂ ਦੀ ਰਣਨੀਤਕ ਜਿੱਤ ਕਰਾਰ ਦਿੱਤਾ ਹੈ |
ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 6 ਸਾਲਾਂ ‘ਚ ਪ੍ਰਧਾਨ ਮੰਤਰੀ ਦੀ ਉਕਤ ਗੁਰਦੁਆਰਾ ਸਾਹਿਬ ‘ਚ ਸ਼ਾਇਦ ਇਹ ਪਹਿਲੀ ਫੇਰੀ ਹੈ | ਅੰਦੋਲਨ ਨੂੰ ਹੋਰ ਤੇਜ਼ ਕਰਦਿਆਂ ਵੱਖ-ਵੱਖ ਐਕਸ਼ਨ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਹੈ, ਜਿਸ ਤਹਿਤ ਦੇਸ਼ ਭਰ ‘ਚ ਜਿੱਥੇ-ਜਿੱਥੇ ਵੀ ਕਿਸਾਨਾਂ ਦੇ ਧਰਨੇ ਚੱਲ ਰਹੇ ਹਨ, ਉਨ੍ਹਾਂ ਸਾਰੀਆਂ ਥਾਵਾਂ ‘ਤੇ 11 ਕਿਸਾਨ ਹਰ ਰੋਜ਼ 24 ਘੰਟੇ ਭੁੱਖ ਹੜਤਾਲ ‘ਤੇ ਬੈਠਿਆ ਕਰਨਗੇ |
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਦੇਸ਼ ਵਾਸੀਆਂ ਨੂੰ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਤੇ ਕਿਸਾਨੀ ਅੰਦੋਲਨ ਦੇ ਹੱਕ ‘ਚ 23 ਦਸੰਬਰ ਨੂੰ ਮਨਾਏ ਜਾਣ ਵਾਲੇ ਕਿਸਾਨ ਦਿਵਸ ਮੌਕੇ ਇਕ ਸਮੇਂ (ਦੁਪਹਿਰ) ਦਾ ਖਾਣਾ ਤਿਆਗਣ ਦਾ ਵੀ ਸੱਦਾ ਦਿੱਤਾ ਹੈ | ਇਸ ਮੌਕੇ ਆਗੂਆਂ ਵਲੋਂ ਪ੍ਰਧਾਨ ਮੰਤਰੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਦੇ ਬਾਈ ਕਾਟ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਜਿਸ ਤਰ੍ਹਾਂ ਕਰੋਨਾ ਕਾਲ ਦੌਰਾਨ ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਥਾਲੀਆਂ ਖੜ ਕਾਉਣ ਲਈ ਕਿਹਾ ਗਿਆ ਸੀ,ਉਸੇ ਤਰ੍ਹਾਂ 27 ਦਸੰਬਰ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸਮੇਂ ਦੇਸ਼ ਭਰ ਦੇ ਕਿਸਾਨ ਤੇ ਹੋਰ ਆਮ ਲੋਕ ਥਾਲੀਆਂ ਖੜਕਾ ਕੇ ਖੇਤੀ ਕਾਨੂੰਨਾਂ ਦਾ ਵਿ ਰੋਧ ਕਰਨਗੇ |
ਇਸੇ ਤਰ੍ਹਾਂ ਕਿਸਾਨ ਆਗੂਆਂ ਵਲੋਂ ਜਿੱਥੇ 25 ਤੋਂ 27 ਦਸੰਬਰ ਤੱਕ ਹਰਿਆਣੇ ਦੇ ਟੋਲ ਪਲਾਜ਼ਿਆਂ ਨੂੰ ਵੀ ਮੁਕਤ ਕੀਤੇ ਜਾਣ ਦਾ ਐਲਾਨ ਕੀਤਾ ਹੈ, ਇਸ ਦੌਰਾਨ ਕਿਸਾਨਾਂ ਵਲੋਂ ਟੋਲ ਪਲਾਜ਼ਿਆਂ ‘ਤੇ ਧਰਨੇ ਦਿੱਤੇ ਜਾਣਗੇ |ਦੇਸ਼ ਵਿਦੇਸ਼ ਦੀਆ ਹੋਰ ਨਵੀਆਂ ਖਬਰਾਂ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |
