ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਉੱਪਰ ਕਿਸਾਨ ਲਗਾਤਾਰ ਰੋਸ ਕਰ ਰਹੇ ਹਨ ਅਤੇ ਇਸ ਦੇ ਤਹਿਤ ਹੀ ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਗਿਆ ਹੈ ਤਾਂ ਜੋ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕੇਂਦਰ ਸਰਕਾਰ ਨੇ 13 ਨਵੰਬਰ ਨੂੰ ਨਵੀਂ ਦਿੱਲ਼ੀ ‘ਚ ਮੀਟਿੰਗ ਲਈ ਸੱਦ ਭੇਜਿਆ ਹੈ।ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਹੈ ਕਿ ਦੇਸ਼ ਭਰ ਦੀਆਂ ਕਰੀਬ 500 ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਦੇ ਤਿੰਨ ਖੇਤੀ- ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਤੇ ਸੰਘ ਰਸ਼ ਦੀ ਅਗਲੀ ਕੜੀ ਵਜੋਂ 26-27 ਨਵੰਬਰ ਦਿੱਲੀ-ਚੱਲੋ ਦੇ ਸੱਦੇ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪਿੰਡਾਂ ‘ਚ ਸਵੇਰੇ-ਸ਼ਾਮ ਨੁੱਕੜ ਮੀਟਿੰਗਾਂ ਕਰਦਿਆਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਬੀਕੇਯੂ-ਏਕਤਾ(ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਨੇ ਦੱਸਿਆ ਕਿ ਸੂਬਾ ਹੈਡਕੁਆਟਰ ਉੱਪਰ ਪੁੱਜੀਆਂ ਰਿਪੋਰਟਾਂ ਮੁਤਾਬਕ ਪੂਰੇ ਪੰਜਾਬ ਦੇ ਕਿਸਾਨ ਲੱਖਾਂ ਦੀ ਗਿਣਤੀ ‘ਚ ਦਿੱਲੀ ਕੂਚ ਕਰਨ ਲਈ ਉਤਾਵਲੇ ਹਨ। ਪੂਰੇ ਪੰਜਾਬ ਅੰਦਰ 1 ਅਕਤੂਬਰ ਤੋਂ ਲਗਤਾਰ ਚੱਲ ਰਹੇ ਸੰਘਰਸ਼ ਦੇ ਨਾਲ-ਨਾਲ 26-27 ਨਵੰਬਰ ਦੀਆਂ ਤਿਆਰੀਆਂ ਪੂਰੇ ਪੰਜਾਬ ਅੰਦਰ ਪੂਰੇ ਜ਼ੋਰ ਨਾਲ ਸ਼ੁਰੂ ਹੋ ਗਈਆਂ ਹਨ। ਪਿੰਡਾਂ ਅੰਦਰ ਬਕਾਇਦਾ ਕਿਸਾਨ ਆਗੂ ਮੀਟਿੰਗਾਂ/ਰੈਲੀਆਂ ਰਾਹੀਂ ‘ਦਿੱਲੀ-ਚੱਲੋ’ ਦਾ ਸੁਨੇਹਾ ਦੇ ਰਹੇ ਹਨ।
ਇਸ ਵਾਰ ਦਾ ਨਵਾਂ ਉਸਾਰੂ ਪੱਖ ਇਹ ਹੈ ਕਿ ਜਥੇਬੰਦੀ ਦੀ ਅਗਵਾਈ ਵਿੱਚ ਕਿਸਾਨ ਔਰਤਾਂ ਅਤੇ ਨੌਜਵਾਨ ਵੀ ਬਰਾਬਰ ਤਿਆਰੀ ਵਿੱਚ ਜੁਟੇ ਗਏ ਹਨ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।ਹੋਰ ਨਵੀਆਂ ਨਵੀਆਂ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਜਰੂਰ ਕਰੋ |ਅਸੀ ਲੈ ਕ ਆਉਂਦੇ ਹਾਂ ਨਵੀਆਂ ਖਬਰਾਂ ਸਭ ਤੋਂ ਪਹਿਲਾ ਤੇ ਸਭ ਤੋਂ ਤੇਜ |
