ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਪੰਜਾਬ ਦੇ ਕਿਸਾਨਾਂ ਭਰਾਵਾਂ ਲਈ ਆਉ ਜਾਣਦੇ ਹਾਂ ਪੂਰੀ ਖਬਰ ਵਿਸਥਾਰ ਦੇ ਨਾਲ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਚੁੱਪ ਚਪੀਤੇ ਸੂਬੇ ਦੀ ਜਨਤਾ ਉਤੇ ਕਰੋੜਾਂ ਰੁਪਏ ਦਾ ਭਾਰ ਪਾ ਦਿੱਤਾ ਹੈ। ਕੈਪਟਨ ਸਰਕਾਰ ਨੇ ਸੂਬੇ ’ਚ ਜ਼ਮੀਨੀ ਇੰਤਕਾਲ ਫ਼ੀਸ ਦੁੱਗਣੀ ਕਰ ਦਿੱਤੀ ਗਈ ਹੈ। ਇਸ ਨਾਲ ਲੋਕਾਂ ’ਤੇ ਸਾਲਾਨਾ 25 ਕਰੋੜ ਦਾ ਭਾਰ ਪਵੇਗਾ।
ਦੱਸਿਆ ਜਾ ਰਿਹਾ ਹੈ ਕਿ ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ ’ਤੇ ਪਏਗਾ। ਦੱਸ ਦਈਏ ਕਿ ਕੈਪਟਨ ਸਰਕਾਰ ਕੋਰੋਨਾ ਤੇ ਲੌਕਡਾਉਨ ਕਾਰਨ ਸੂਬੇ ਦੀ ਵਿੱਤੀ ਤੰਗੀ ਬਹਾਨੇ ਲਗਾਤਾਰ ਲੋਕਾਂ ਉਤੇ ਬੋਝ ਪਾ ਰਹੀ ਹੈ। ਦੱਸ ਦਈਏ ਕਿ ਸਤੰਬਰ ਮਹੀਨੇ ਸੇਵਾ ਕੇਂਦਰਾਂ ’ਚ ਹੋਰ ਫ਼ੀਸਾਂ ਦੇ ਨਾਲ ਬੈਂਕ ਤੋਂ ਕਰਜ਼ਾ ਲੈਣ ਲਈ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੀ ਮਾਰਟਗੇਜ਼ ਫ਼ੀਸ ਵਿੱਚ ਵਾਧਾ ਕੀਤਾ ਗਿਆ ਸੀ। ‘ਪੰਜਾਬੀ ਟ੍ਰਿਬਿਊਨ’ ਦੀ ਖਬਰ ਮੁਤਾਬਕ ਪੰਜਾਬ ਸਰਕਾਰ, ਮਾਲ ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਸੂਬਾ ਭਰ ਦੇ ਡੀਸੀਜ਼ ਨੂੰ ਜਾਰੀ ਪੱਤਰ ਮੁਤਾਬਕ ਇੰਤਕਾਲ ਫ਼ੀਸ 300 ਰੁਪਏ ਨੂੰ ਵਧਾ ਕੇ 600 ਰੁਪਏ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਚ ਥਾਂ ਥਾ ਇਸ ਸਮੇਂ ਕਿਸਾਨਾਂ ਦੇ ਧਰਨੇ ਚੱਲ ਰਹੇ ਹਨ।
ਇਸ ਦੌਰਾਨ ਕਿਸਾਨਾਂ ਵਲੋਂ ਸੂਬੇ ਭਰ ‘ਚ 100 ਤੋਂ ਵੀ ਵੱਧ ਥਾਵਾਂ ‘ਤੇ ਟੋਲ ਪਲਾਜ਼ਾ ਅਤੇ ਰਿਲਾਇੰਸ ਪੈਟਰੋਲ ਪੰਪਾਂ ਨੇੜੇ ਸਾਰੇ ਹੀ ਪ੍ਰਮੁੱਖ ਸੜ੍ਹਕੀ ਮਾਰਗ ‘ਤੇ ਧਰਨਾ ਲਗਾ ਕੇ ਜਾਮ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਲਾਢੂਵਾਲ ਟੋਲ ਪਲਾਜ਼ਾ ‘ਤੇ ਧਰਨਾ ਲਾਢੂਵਾਲ ਟੋਲ ਪਲਾਜ਼ਾ ‘ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਚੌਥੇ ਦਿਨ ਵੀ ਲਗਾਤਾਰ ਧਾਰਨਾ ਜਾਰੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਤੇ ਉਨ੍ਹਾਂ ਦਾ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
