Home / ਤਾਜ਼ਾ ਖਬਰਾਂ / AAP ਵਾਲੇ ਆਏ ਜਾਖੜ ਦੇ ਹੱਕ ਵਿਚ

AAP ਵਾਲੇ ਆਏ ਜਾਖੜ ਦੇ ਹੱਕ ਵਿਚ

ਚੋਣਾਂ ਦਾ ਸਮਾਂ ਹੋਣ ਕਾਰਨ ਰਾਜਨੀਤਕ ਪਾਰਟੀਆਂ ਦੇ ਆਗੂ ਇੱਕ ਦੂਸਰੀ ਪਾਰਟੀ ਦੇ ਆਗੂਆਂ ਦੇ ਬਿਆਨਾਂ ਦਾ ਬਹੁਤ ਹੀ ਧਿਆਨ ਨਾਲ ਵਿਸ਼ਲੇਸ਼ਣ ਕਰਦੇ ਹਨ। ਕਿਸੇ ਆਗੂ ਦੁਆਰਾ ਦਿੱਤਾ ਗਿਆ ਬਿਆਨ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਪਾਰਟੀ ਤੇ ਪੰਜਾਬ ਵਿੱਚ ਧਰਮ ਅਤੇ ਜਾਤ ਦੇ ਨਾਮ ਤੇ ਲੋਕਾਂ ਨੂੰ ਵੰਡਣ ਦੇ ਦੋਸ਼ ਲਗਾਏ ਹਨ। ਤਰਕ ਦੇਣ ਲਈ ਉਨ੍ਹਾਂ ਨੇ ਪਿਛਲੇ ਦਿਨੀਂ ਕਾਂਗਰਸ ਆਗੂ ਸੁਨੀਲ ਜਾਖੜ ਦੁਆਰਾ ਦਿੱਤੇ ਗਏ ਬਿਆਨ ਨੂੰ ਆਧਾਰ ਬਣਾਇਆ ਹੈ।

ਰਾਘਵ ਚੱਢਾ ਦਾ ਦੋਸ਼ ਹੈ ਕਿ ਕਾਂਗਰਸ ਪਾਰਟੀ ਸੁਨੀਲ ਜਾਖੜ ਨੂੰ ਹਿੰਦੂ ਹੋਣ ਕਾਰਨ ਮੁੱਖ ਮੰਤਰੀ ਨਹੀਂ ਬਣਾਉਣਾ ਚਾਹੁੰਦੀ ਪਰ ਹਿੰਦੂ ਭਾਈਚਾਰੇ ਦੀਆਂ ਵੋਟਾਂ ਲੈਣ ਲਈ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਨਾਲ ਨਾਲ ਸੁਨੀਲ ਜਾਖੜ ਦੀ ਤਸਵੀਰ ਵੀ ਇਸ਼ਤਿਹਾਰਾਂ ਉਤੇ ਲਗਾਈ ਜਾ ਰਹੀ ਹੈ। ਇੱਥੇ ਦੱਸਣਾ ਬਣਦਾ ਹੈ ਕਿ ਸੁਨੀਲ ਜਾਖੜ ਦਾ ਇਕ ਬਿਆਨ ਮੀਡੀਆ ਵਿੱਚ ਸਾਹਮਣੇ ਆਇਆ ਹੈ, ਜਿਸ ਵਿਚ ਉਹ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਦੀ ਸਥਿਤੀ ਦਾ ਹਾਲ ਬਿਆਨ ਕਰਦੇ ਹਨ।

ਸੁਨੀਲ ਜਾਖੜ ਦਾ ਬਿਆਨ ਸੀ ਕਿ ਜਦੋਂ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਤਾਂ ਅਗਲਾ ਮੁੱਖ ਮੰਤਰੀ ਬਣਾਉਣ ਲਈ ਕਾਂਗਰਸ ਪਾਰਟੀ ਦੇ 42 ਵਿਧਾਇਕਾਂ ਨੇ ਉਨ੍ਹਾਂ ਦੇ ਨਾਮ ਤੇ ਹਾਮੀ ਭਰੀ ਸੀ। 16 ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਬਣਿਆ ਦੇਖਣਾ ਚਾਹੁੰਦੇ ਸਨ। 12 ਵਿਧਾਇਕ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿੱਚ ਭੁਗਤੇ ਸਨ। ਨਵਜੋਤ ਸਿੰਘ ਸਿੱਧੂ ਸਿਰਫ਼ 6 ਵਿਧਾਇਕਾਂ ਅਤੇ ਚਰਨਜੀਤ ਸਿੰਘ ਚੰਨੀ ਸਿਰਫ਼ 2 ਵਿਧਾਇਕਾਂ ਦੀ ਪਸੰਦ ਸਨ।

ਇਸ ਦੇ ਬਾਵਜੂਦ ਵੀ ਸਭ ਤੋਂ ਘੱਟ ਵਿਧਾਇਕਾਂ ਦਾ ਸਮਰਥਨ ਜੁਟਾਉਣ ਵਾਲੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ। ਇੱਥੇ ਦੱਸਣਾ ਬਣਦਾ ਹੈ ਕਿ ਸੀਨੀਅਰ ਮਹਿਲਾ ਲੀਡਰ ਨੇ ਦਲੀਲ ਦਿੱਤੀ ਸੀ ਕਿ ਪੰਜਾਬ ਦਾ ਮੁੱਖ ਮੰਤਰੀ ਕੋਈ ਸਿੱਖ ਹੀ ਹੋਣਾ ਚਾਹੀਦਾ ਹੈ। ਜਿਸ ਕਰ ਕੇ ਸੁਨੀਲ ਜਾਖੜ ਦਾ ਨਾਮ ਨਹੀਂ ਸੀ ਵਿਚਾਰਿਆ ਗਿਆ। ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਤੇ ਵੀ ਸਹਿਮਤੀ ਨਹੀਂ ਸੀ ਬਣ ਸਕੀ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ।

ਇਸ ਵਾਰ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਲਈ ਭਾਵੇਂ ਨਵਜੋਤ ਸਿੰਘ ਸਿੱਧੂ ਜਾਂ ਚਰਨਜੀਤ ਸਿੰਘ ਚੰਨੀ ਵਿਚੋਂ ਕੋਈ ਇਕ ਵਿਅਕਤੀ ਹੋਵੇਗਾ ਪਰ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਦੌਰਾਨ ਇਨ੍ਹਾਂ ਦੇ ਨਾਲ ਸੁਨੀਲ ਜਾਖੜ ਦੀ ਤਸਵੀਰ ਵੀ ਲਗਾਈ ਜਾ ਰਹੀ ਹੈ। ਰਾਘਵ ਚੱਢਾ ਦੁਆਰਾ ਕਾਂਗਰਸ ਤੇ ਪੰਜਾਬ ਵਿੱਚ ਧਰਮ ਅਤੇ ਜਾਤ ਆਧਾਰਤ ਰਾਜਨੀਤੀ ਕਰਨ ਦੇ ਦੋਸ਼ ਲਗਾਏ ਗਏ ਹਨ।

About Jagjit Singh

Check Also

ਹਿਮਾਂਸ਼ੀ ਨੇ ਬਿਖੇਰੇ ਹੁਸਨ ਦੇ ਜਲਵੇ

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੀ ਹੈ |ਤੇ ਹਿਮਾਂਸ਼ੀ ਖੁਰਾਣਾ ਦੇ …

Leave a Reply

Your email address will not be published.