Home / ਤਾਜ਼ਾ ਖਬਰਾਂ / MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ

MSP ਤੋਂ ਘੱਟ ਕੀਮਤ ਦੇਣ ਵਾਲਿਆਂ ਨੂੰ ਹੋਵੇਗੀ 3 ਸਾਲ

ਖੇਤੀ ਕਾਨੂੰਨਾਂ ਰੋਸ ਵਜੋਂ ਪੰਜਾਬ ਕੈਬਨਿਟ ਵੱਲੋਂ ਸੱਦੇ ਗਏ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਖੇਤੀ ਕਾਨੂੰਨ ਤੇ ਤਿਆਰ ਕੀਤਾ ਗਿਆ ਬਿੱਲ ਪੇਸ਼ ਕੀਤਾ ਗਿਆ ਹੈ ਤੇ ਥੋੜ੍ਹੀ ਦੇਰ ਵਿਚ ਇਸ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ।

ਦੱਸ ਦਈਏ ਕਿ ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਦੱਸ ਦੀਏ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਖਿਲਾਫ਼ ਪੇਸ਼ ਕੀਤੇ ਬਿੱਲਾਂ ਦੀ ਕਾਪੀ ਬਾਕੀ ਵਿਧਾਇਕਾਂ ਨੂੰ ਦੇ ਦਿੱਤੀ ਹੈ ਤੇ ਉਹਨਾਂ ‘ਤੇ ਮੰਥਨ ਚੱਲ ਰਿਹਾ ਹੈ ਤੇ ਥੋੜ੍ਹੀ ਦੇਰ ਵਿਚ ਬਿੱਲਾਂ ਨੂੰ ਕਾਨੂੰਨ ਦਾ ਜਾਮਾ ਪਹਿਨਾ ਦਿੱਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕਿਸੇ ਵੀ ਕਿਸਾਨ ਦੀ ਕਿਸੇ ਚੀਜ਼ ਨੂੰ ਲੈ ਕੇ ਕਲੇਸ਼ ਹੁੰਦਾ ਹੈ ਤਾਂ ਕਿਸਾਨ ਅਦਾਲਤ ਦਾ ਰੁਖ਼ ਕਰ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਵਿਰੋਧੀ ਧਿਰ ਵੱਲੋਂ ਬਿਲ ਦੀਆਂ ਕਾਪੀਆਂ ਨਾ ਦੇਣ ਦੇ ਇਤਰਾਜ਼ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹਨਾਂ ਨੇ ਬਿਲ ‘ਤੇ ਰਾਤੀਂ ਹੀ ਹਸਤਾਖਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਲ ਦਾ ਖਰੜਾ ਤਿਆਰ ਕਰਨ ਵਿਚ ਸਮਾਂ ਲੱਗਦਾ ਹੈ ਤੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਮੰਗ ਵੀ ਕੀਤੀ ਗਈ ਹੈ।

ਸੀਐਮ ਕੈਪਟਨ ਨੇ ਕਿਹਾ ਕਿ ਕਿਸਾਨੀ ਦੇਸ਼ ਅਤੇ ਪੰਜਾਬ ਦਾ ਵੱਡਾ ਮਸਲਾ ਹੈ, ਇਸ ਨੂੰ ਸਿਆਸੀ ਮਸਲਾ ਨਾ ਬਣਾਇਆ ਜਾਵੇ। ਇਸ ਦੌਰਾਨ ਕੇਂਦਰੀ ਖੇਤੀ ਕਾਨੂੰਨ ਨੂੰ ਖਾਰਜ ਕਰਨ ਲਈ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸਤਾਵਤ ਬਿਜਲੀ ਸੋਧ 2020 ਬਿਲ ਦੇ ਰੋਸ ਵਿਚ ਵੀ ਮਤਾ ਪੇਸ਼ ਕੀਤਾ ਗਿਆ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

About Jagjit Singh

Check Also

ਦੋ ਪਕੀਆਂ ਸਹੇਲੀਆਂ ਨੇ ਇਕੋ ਹੀ ਆਦਮੀ ਇਸ ਕਰਕੇ ਕਰਵਾਇਆ ਵਿਆਹ

ਦੋ ਔਰਤਾਂ ਨੇ ਆਪਸੀ ਸਹਿਮਤੀ ਨਾਲ ਇੱਕ ਹੀ ਮੁੰਡੇ ਨਾਲ ਵਿਆਹ ਕਰ ਲਿਆ।ਦੋਵਾਂ ਦੀ ਪੱਕੀ …

Leave a Reply

Your email address will not be published. Required fields are marked *