Home / ਤਾਜ਼ਾ ਖਬਰਾਂ / PM ਮੋਦੀ ਨੇ ਲਾਇਵ ਹੋ ਕੇ ਦੇਸ਼ ਵਾਸੀਆਂ ਨੂੰ ਦਿੱਤੀ ਇਹ ਵੱਡੀ ਜਾਣਕਾਰੀ

PM ਮੋਦੀ ਨੇ ਲਾਇਵ ਹੋ ਕੇ ਦੇਸ਼ ਵਾਸੀਆਂ ਨੂੰ ਦਿੱਤੀ ਇਹ ਵੱਡੀ ਜਾਣਕਾਰੀ

ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਵਿੱਚ ਕਰੋ-ਨਾ ਦੇ ਵਧ ਰਹੇ ਮਾਮਲਿਆਂ ਵਿੱਚ 21 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਪੀਐਮ ਮੋਦੀ ਨੇ ਇਸ ਸਮੇਂ ਦੌਰਾਨ ਕਿਹਾ ਕਿ ਭਾਰਤ ਵਿੱਚ ਕਰੋ-ਨਾ- ਦੀ ਲਾਗ ਤੋਂ ਰਿਕਵਰੀ ਦਰ 50 ਪ੍ਰਤੀਸ਼ਤ ਤੋਂ ਵੱਧ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ਵਿਚ ਇਸ ਵਾ-ਇ-ਰਸ ਦਾ ਪ੍ਰਭਾਵ ਅਜੇ ਵੀ ਦੁਨੀਆਂ ਦੇ ਹੋਰ ਹਿੱਸਿਆਂ ਜਿੰਨਾ ਨਹੀਂ ਹੈ।ਉਨ੍ਹਾਂ ਕਿਹਾ ਕਿ ਥੋੜੀ ਜਿਹੀ ਲਾਪਰ-ਵਾਹੀ ਵੀ ਪੂਰੀ ਮਿਹਨਤ ਉਤੇ ਪਾਣੀ ਫੇਰ ਸਕਦੀ ਹੈ।

ਦੱਸ ਦਈਏ ਕਿ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ 17 ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀ ਗੱਲਬਾਤ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਕੇਤ ਦਿੱਤਾ ਕਿ ਦੇਸ਼ ਵਿੱਚ ਕ-ਰੋਨਾ ਔਖ ਦੌਰਾਨ ਦਿੱਤੀ ਆਰਥਿਕ ਖੁੱਲ੍ਹ ਜਾਰੀ ਰਹੇਗੀ। ਹਾਲਾਂਕਿ ਉਨ੍ਹਾਂ ਨੇ ਸਾਰਿਆਂ ਨੂੰ ਮਾਸਕ ਪਾਉਣ ਤੇ ਸਫ਼ਾਈ ਤੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਪ੍ਰਤੀ ਚੇ-ਤੰਨ ਕੀਤਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨੇ ਇਸ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂਟੀ) ਦੇ ਨੁਮਾਇੰਦਿਆਂ ਨਾਲ ਛੇਵੀਂ ਵੀਡੀਓ ਕਾਨਫਰੰਸ ਦੌਰਾਨ ਕਿਹਾ,ਸਾਨੂੰ ਹਮੇਸ਼ਾਂ ਇਹ ਯਾਦ ਰੱਖਣਾ ਪਵੇਗਾ ਕਿ ਜਿੰਨਾ ਜ਼ਿਆਦਾ ਅਸੀਂ ਕੋਰੋਨਾਵਾਇਰਸ ਨੂੰ ਰੋਕ ਸਕਦੇ ਹਾਂ, ਓਨੀ ਹੀ ਇਸ ਨੂੰ ਲਗਾਮ ਲੱਗੇਗੀ, ਸਾਡੀ ਆਰਥਿਕਤਾ ਹੋਰ ਖੁੱਲ੍ਹੇਗੀ, ਸਾਡੇ ਦਫ਼ਤਰ ਖੁੱਲ੍ਹਣਗੇ, ਬਾਜ਼ਾਰ ਖੁੱਲ੍ਹਣਗੇ, ਆਵਾਜਾਈ ਦੇ ਸਾਧਨ ਖੁੱਲ੍ਹਣਗੇ, ਅਤੇ ਇਸ ਤਰ੍ਹਾਂ ਨਵੇਂ ਰੁਜ਼ਗਾਰ ਦੇ ਮੌਕੇ ਹੋਣਗੇ।

ਦੱਸ ਦਈਏ ਕਿ ਉਨ੍ਹਾਂ ਨੇ ਇਸ ਸਮੇਂ ਦੌਰਾਨ ਮੁੱਖ ਮੰਤਰੀਆਂ ਦੀ ਭੂਮਿਕਾ ਅਤੇ ਕੇਂਦਰ-ਰਾਜ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੀ MOUT ਦਰ ਕਈ ਹੋਰ ਦੇਸ਼ਾਂ ਨਾਲੋਂ ਕਾਫ਼ੀ ਘੱਟ ਹੈ।ਵੀਡੀਓ ਕਾਨਫਰੰਸ ਵਿਚ ਪੰਜਾਬ, ਅਸਾਮ, ਕੇਰਲ ਉਤਰਾਖੰਡ, ਝਾਰਖੰਡ, ਛੱਤੀਸਗੜ, ਤ੍ਰਿਪੁਰਾ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਗੋਆ, ਮਣੀਪੁਰ, ਨਾਗਾਲੈਂਡ, ਲੱਦਾਖ, ਪੁਡੂਚੇਰੀ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ, ਅੰਡੇਮਾਨ ਅਤੇ ਨਿਕੋਬਾਰ ਆਈਲੈਂਡਜ਼, ਸਿੱਕਮ, ਲਕਸ਼ਦਵੀਪ, ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਤੇ ਦਿਉ ਨੇ ਹਿੱਸਾ ਲਿਆ।

About admin

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.