Home / ਤਾਜ਼ਾ ਖਬਰਾਂ / SGPC ਵਲੋਂ ਕਿਸਾਨਾਂ ਲਈ ਵੱਡਾ ਐਲਾਨ

SGPC ਵਲੋਂ ਕਿਸਾਨਾਂ ਲਈ ਵੱਡਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘ ਰਸ਼ ਦੌਰਾਨ ਆਪਣੀਆਂ ਜਿੰਦਗੀਆਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਅਰਦਾਸ ਸਮਾਗਮ ਵੀ ਕੀਤੇ ਜਾਣਗੇ।

ਦੱਸ ਦਈਏ ਕਿ ਐਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਫੈਸਲੇ ਲੈਂਦਿਆਂ ਕਿਸਾਨੀ ਸੰਘਰਸ਼ ਦੀ ਭਰਵੀਂ ਹਮਾਇਤ ਕੀਤੀ ਗਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਚਲਾਣਾ ਕਰ ਗਏ 7 ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਨਾਲ-ਨਾਲ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਆਰਜ਼ੀ ਇਸ਼ਨਾਨ ਘਰ ਤੇ ਪਾਖਾਨੇ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਇਤਿਹਾਸਕ ਗੁਰਦੁਆਰਿਆਂ ਵਿਚ 7 ਦਸੰਬਰ ਨੂੰ ਅਰਦਾਸ ਸਮਾਗਮ ਕੀਤੇ ਜਾਣਗੇ। ਇਹ ਸਮਾਗਮ ਸਵੇਰੇ 8:00 ਤੋਂ 9:00 ਵਜੇ ਤੱਕ ਹੋਣਗੇ, ਜਿਨ੍ਹਾਂ ਵਿਚ ਕੀਰਤਨ ਉਪਰੰਤ ਅਰਦਾਸ ਹੋਵੇਗੀ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਹਰ ਗੁਰੂ ਘਰ ਵਿਚ ਇਸ ਦਿਨ ਕਿਸਾਨਾਂ ਲਈ ਅਰਦਾਸ ਕੀਤੀ ਜਾਵੇ।

ਉਨ੍ਹਾਂ ਭਾਰਤ ਸਰਕਾਰ ਦੀ ਨਿੰਦਾ ਅਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕੰਗਨਾ ਰਾਨੌਤ ਵੱਲੋਂ ਬਜ਼ੁਰਗ ਮਾਵਾਂ ਤੇ ਕੀਤੀ ਟਵੀਟ ਦੀ ਵੀ ਨਿੰਦਾ ਕੀਤੀ ਗਈ।ਹੋਰ ਕਿਸਾਨੀ ਨਾਲ ਜੁੜੀਆਂ ਤਾਜ਼ਾ ਖ਼ਬਰ ਦੇਖਣ ਦੇ ਲਈ ਸਦਾ ਪੇਜ ਨੂੰ ਜਰੂਰ ਲਾਇਕ ਕਰੋ |ਅੱਸੀ ਤੁਹਾਡੇ ਲਈ ਲੈ ਕ ਆਉਂਦੇ ਹਾਂ ਬੇਬਾਕ ਖ਼ਬਰ ਸਭ ਤੋਂ ਪਹਿਲਾ ਤੇ ਸਭ ਤੋਂ ਤੇਜ |

About Jagjit Singh

Check Also

ਸੋਨਮ ਬਾਜਵਾ ਦੀਆ ਵਾਇਰਲ ਹੋਇਆ ਇਹ ਤਸਵੀਰਾਂ

ਮਸ਼ਹੂਰ ਪੰਜਾਬੀ ਅਦਾਕਾਰਾ ਸੋਨਮ ਬਾਜਵਾ (Sonam Bajwa ) ਆਪਣੇ ਫੈਸ਼ਨ ਸੈਂਸ ਤੇ ਖੂਬਸੂਰਤੀ ਲਈ ਜਾਣੀ …

Leave a Reply

Your email address will not be published.