ਬ੍ਰਿਟੇਨ ਦੀ ਸੰਸਦ ‘ਚ ਬੁੱਧਵਾਰ ਭਾਰਤ ਦੇ ਕਿਸਾਨ ਮੋਰਚੇ ਦਾ ਮੁੱਦਾ ਉਠਾਇਆ ਗਿਆ ਤਾਂ ਇਸ ਤੇ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਦੇ ਜਵਾਬ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ, ਜਦੋਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ‘ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪਰਦਰਸ਼ਨ’ਤੇ ਸਵਾਲ ਪੁੱਛਿਆ ਤਾਂ ਉਹ ਦੁਚਿੱਤੀ ‘ਚ ਪੈ ਗਏ।
ਲੇਬਰ ਪਾਰਟੀ ਦੇ ਬ੍ਰਿਟਿਸ਼ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਤੋਂ ਭਾਰਤ ‘ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪਰਦਰਸ਼ਨ ‘ਤੇ ਸੰਸਦ ‘ਚ ਸਵਾਲ ਪੁੱਛਿਆ ਤਾਂ ਜੌਨਸਨ ਦੁਚਿੱਤੀ ‘ਚ ਪੈ ਗਏ। ਜੌਨਸਨ ਨੇ ਕਿਹਾ ਭਾਰਤ ਤੇ ਪਾਕਿ ਦੇ ਵਿਚ ਕਿਸੇ ਵੀ ਰੋਸ ਦਾ ਹੱਲ ਦੋ ਪੱਖੀ ਗੱਲਬਾਤ ਨਾਲ ਹੀ ਹੋ ਸਕਦਾ ਹੈ।ਜੌਨਸਨ ਦੇ ਜਵਾਬ ਤੋਂ ਹੈਰਾਨ ਢੇਸੀ ਨੇ ਤਤਕਾਲ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਤੇ ਟਵਿਟਰ ‘ਤੇ ਹੈਰਾਨੀ ਪ੍ਰਗਟ ਕੀਤੀ ਕਿ ਪ੍ਰਧਾਨ ਮੰਤਰੀ ਜੌਨਸਨ ਨੂੰ ਇਹ ਨਹੀਂ ਪਤਾ ਕਿ ਉਹ ਕਿਸ ਵਿਸ਼ੇ ‘ਤੇ ਪ੍ਰਤੀਕਿਰਿਆ ਦੇ ਰਹੇ ਹਨ।
ਦਰਅਸਲ ਢੇਸੀ ਨੇ ਭਾਰਤ ‘ਚ ਕਿਸਾਨਾਂ ਦਾ ਮੁੱਦਾ ਚੁੱਕਦਿਆਂ ਸੰਸਦ ‘ਚ ਪੁੱਛਿਆ ਕਿ ਕੀ ਜੌਨਸਨ, ਬ੍ਰਿਟੇਨ ‘ਚ ਰਹਿਣ ਵਾਲੇ ਸਿੱਖ ਭਾਈਚਾਰੇ ਦੀਆਂ ਚਿੰ ਤਾ ਵਾਂ ਤੋਂ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਜਾਣੂ ਕਰਵਾਉਣਗੇ। ਇਸ ਸਵਾਲ ਦੇ ਜਵਾਬ ‘ਚ ਬੌਰਿਸ ਜੌਨਸਨ ਨੇ ਕਿਹਾ ਕਿ ਭਾਰਤ ਤੇ ਪਾਕਿ ਦੇ ਵਿਚ ਕਿਸੇ ਵੀ ਵਿਵਾਦ ਦਾ ਹੱਲ ਉੱਥੋਂ ਦੀਆਂ ਸਰਕਾਰਾਂ ਕਰ ਸਕਦੀਆਂ ਹਨ।ਆਪਣੇ ਸਵਾਲ ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਵੀਡੀਓ ਤਨਮਨਜੀਤ ਸਿੰਘ ਢੇਸੀ ਨੇ ਟਵਿਟਰ ‘ਤੇ ਸਾਂਝਾ ਕੀਤਾ ਹੈ।
ਸ਼ਾਂਤੀਪੂਰਵਕ ਤਰੀਕੇ ਨਾਲ ਭਾਰਤ ‘ਚ ਪਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪਾਣੀ ਦੀਆਂ ਬੌ ਛਾ ੜਾਂ ਕੀਤੀਆਂ ਗਈਆਂ। ਸਭ ਨੂੰ ਸ਼ਾਂਤੀਪੂਰਵਕ ਇਸ ਕਰਨ ਦਾ ਮੌਲਿਕ ਅਧਿਕਾਰ ਹੈ।ਹੋਰ ਨਵੀਆਂ ਖ਼ਬਰਾਂ ਤੇ ਦੇਸ਼ ਵਿਦੇਸ਼ ਦੀਆ ਖ਼ਬਰ ਦੇਖਣ ਦੇ ਲਈ ਸਾਡਾ ਪੇਜ ਪੰਜਾਬ ਲਾਈਵ ਟੀਵੀ ਜਰੂਰ ਲਾਇਕ ਕਰੋ |
